ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਝੰਡਾ ਮਾਰਚ
ਚੋਗਾਵਾਂ/ਅੰਮ੍ਰਿਤਸਰ, 24 ਜੂਨ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ ਅਤੇ ਬਲਾਕ ਪ੍ਰਧਾਨ ਹਰਸ਼ਾ ਛੀਨਾ ਪਰਗਟ ਸਿੰਘ ਧਰਮਕੋਟ ਦੀ ਅਗਵਾਈ ਹੇਠ ਬਲਾਕ ਚਗਾਵਾਂ ਦੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਆਰਥਿਕ ਸੰਕਟ ਮੰਡਰਾ ਰਿਹਾ ਹੈ ਪਰ ਭਾਰਤ ਦੀ ਸਰਕਾਰ ਜੰਗ ਦਾ ਬਹਾਨਾ ਬਣਾ ਕੇ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ ਤੇ ਕਾਰਪੋਰੇਟ ਘਰਾਣਿਆਂ ਨੂੰ ਛੋਟਾਂ ਦੇ ਰਹੀ ਹੈ। ਤੇਲ ਤੇ ਗੈਸ ਦੇ ਰੋਟ ਅਸਮਾਨੀ ਚੜ੍ਹ ਗਏ ਹਨ, ਜਿਸ ਨਾਲ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ ਅਤੇ ਡੀਜ਼ਲ ਦੇ ਰੇਟ ਵਧਣ ਕਾਰਨ ਖੇਤੀਬਾੜੀ ਸੈਕਟਰ ਬਹੁਤ ਪ੍ਰਭਾਵਿਤ ਹੋਇਆ ਹੈ।
ਜਦਕਿ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ, ਜਿਸ ਨਾਲ ਖੇਤੀ ਦਾ ਆਰਥਿਕ ਸੰਕਟ ਹੋਰ ਡੂੰਘਾ ਹੋਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਡੀਜ਼ਲ, ਪੈਟਰੋਲ, ਗੈਸ ਸਿਲੰਡਰ, ਯੂਰੀਆ ਦੀ ਕਿੱਲਤ, ਬਿਜਲੀ ਅਤੇ ਬੀਜ ਬਿੱਲ 2025, ਅਮਰੀਕੀ ਦਬਾਅ ਹੇਠ ਕੀਤੀ ਜਾ ਰਹੀ ਫ੍ਰੀ ਟਰੇਡ ਡੀਲ, ਮਨਰੇਗਾ ਖ਼ਤਮ ਕਰਨ ਅਤੇ ਮਹਿੰਗਾਈ ਦੇ ਖ਼ਿਲਾਫ਼ ਦੋ ਜਥੇਬੰਦੀਆਂ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 34 'ਚ ਮੁਜ਼ਾਹਰਾ ਕੀਤਾ ਜਾ ਰਹੀ ਹੈ, ਜਿਸ ਦੀ ਸਫ਼ਲਤਾ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਅਤੇ ਝੰਡਾ ਮਾਰਚ ਕੀਤੇ ਜਾ ਰਹੇ ਹਨ।
;
;
;
;
;
;
;
;
;