ਜਿੰਮ 'ਚ ਵਰਕਆਊਟ ਦੌਰਾਨ ਨੌਜਵਾਨ ਦੀ ਮੌਤ
ਐਸ. ਏ. ਐਸ. ਨਗਰ, 25 ਜੂਨ (ਕਪਿਲ ਵਧਵਾ) - ਮੁਹਾਲੀ ਦੇ 3ਬੀ2 ਸਥਿਤ ਇਕ ਜਿੰਮ ਵਿਚ ਵਰਕਆਊਟ ਕਰਦੇ ਸਮੇਂ ਇਕ ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਚੰਡੀਗੜ੍ਹ ਦੇ ਸੈਕਟਰ-56 ਵਾਸੀ 23 ਸਾਲਾ ਮੁਕੇਸ਼ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਸ਼ ਰੋਜ਼ਾਨਾ ਦੀ ਤਰ੍ਹਾਂ ਜਿੰਮ ਵਿਚ ਕਸਰਤ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਜਿੰਮ ਸਟਾਫ਼ ਅਤੇ ਹੋਰ ਮੌਜੂਦ ਲੋਕਾਂ ਵਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਮੁਕੇਸ਼ ਦਾ ਵਿਆਹ ਕਰੀਬ ਪੰਜ ਮਹੀਨੇ ਪਹਿਲਾਂ ਹੀ ਹੋਇਆ ਸੀ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਮਾਮਲੇ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;