ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਹੈਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।
;
;
;
;
;
;
;