ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਅਫ਼ਗ਼ਾਨ ਨਾਗਰਿਕ ਤੇ ਨਾਬਾਲਗ ਮੁੰਡੇ ਸਮੇਤ 2 ਗ੍ਰਿਫ਼ਤਾਰ
ਅੰਮ੍ਰਿਤਸਰ, 25 ਜੂਨ (ਰੇਸ਼ਮ ਸਿੰਘ)- ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਖਿਲਾਫ਼ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਕਿ ਪੁਲਿਸ ਵਲੋਂ 2 ਸਬ ਮਸ਼ੀਨ ਗੰਨਾਂ ਸਮੇਤ 10 ਅਤਿ ਆਧੁਨਿਕ ਵਿਦੇਸ਼ੀ ਪਿਸਟਲ ਸਣੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ 5 ਕਿਲੋਗ੍ਰਾਮ ਹੈਰੋਇਨ ਅਤੇ 30 ਲੱਖ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ ਅਫ਼ਗਾਨੀ ਨਾਗਰਿਕ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾ ’ਚ ਇਕ ਨਾਬਾਲਗ ਲੜਕਾ ਵੀ ਸ਼ਾਮਿਲ ਹੈ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰਸ ਕੀਤੀ ਜਾ ਰਹੀ ਹੈ।
;
;
;
;
;
;
;
;