ਝਾਰਖ਼ੰਡ: ਸੜਕੀ ਹਾਦਸੇ ਵਿਚ 7 ਲੋਕਾਂ ਦੀ ਮੌਤ
ਰਾਂਚੀ, 26 ਜੂਨ- ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਗੰਭੀਰ ਜ਼ਖਮੀ ਵੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ ਇਹ ਹਾਦਸਾ ਰਾਮਗੜ੍ਹ ਜ਼ਿਲ੍ਹੇ ਦੇ ਰਾਜਰੱਪਾ ਥਾਣਾ ਖੇਤਰ ਵਿਚ ਲਾਰੀ ਨੇੜੇ ਵਾਪਰਿਆ। ਰਾਮਗੜ੍ਹ-ਬੋਕਾਰੋ ਸੜਕ 'ਤੇ ਦੁਪਹਿਰ 12 ਵਜੇ ਦੇ ਕਰੀਬ ਇਕ ਯਾਤਰੀ ਵਾਹਨ ਅਤੇ ਇਕ ਟਰੱਕ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਵਾਹਨ ਵਿਚ ਸਵਾਰ ਤਾਸ਼ਾ ਪਾਰਟੀ ਦੇ ਮੈਂਬਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿਚ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਜ਼ਖਮੀ ਨੂੰ ਤੁਰੰਤ ਰਾਮਗੜ੍ਹ ਸਦਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;
;