ਚੰਡੀਗੜ੍ਹ ਦੇ ਸੈਕਟਰ-11 ਵਿਚ ਹੋਈ ਗੋਲੀਬਾਰੀ ਮਾਮਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਲਰਟ
ਚੰਡੀਗੜ੍ਹ, 26 ਜੂਨ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-11 ਵਿਚ ਹਾਲ ਹੀ ਵਿਚ ਹੋਈ ਗੋਲੀਬਾਰੀ ਕਰਕੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਸੇ ਤਹਿਤ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਵਲੋਂ ਰੋਜ਼ਾਨਾ ਦੀ ਤਰ੍ਹਾਂ ਵਿਸ਼ੇਸ਼ ਤਲਾਸ਼ੀ ਮੁਹਿੰਮ ਜਾਰੀ ਹੈ।
ਸ਼ੁੱਕਰਵਾਰ ਨੂੰ ਇਹ ਮੁਹਿੰਮ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ (ਆਈਐੱਸਬੀਟੀ) ਵਿਖੇ ਚਲਾਈ ਗਈ, ਜਿੱਥੇ ਪੁਲਿਸ ਟੀਮਾਂ ਨੇ ਬੱਸਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਸਮਾਨ ਦੀ ਵੀ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਅਪਰਾਧਿਕ ਅਨਸਰਾਂ 'ਤੇ ਨਜ਼ਰ ਰੱਖਣ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
;
;
;
;
;
;
;
;
;