ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਹਲਕਾ ਖਰੜ ਤੋਂ ਅਬਜ਼ਰਵਰ ਨਿਯੁਕਤ
ਮਾਛੀਵਾੜਾ ਸਾਹਿਬ, 26 ਜੂਨ (ਰਾਜਦੀਪ ਸਿੰਘ ਅਲਬੇਲਾ)- ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਪਾਰਟੀ ਵਲੋਂ ਅਹਿਮ ਜਿੰਮੇਵਾਰੀ ਦਿੰਦਿਆਂ ਹਲਕਾ ਖਰੜ ਤੋਂ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਖਰੜ ਵਿਚ ਜੀਅ ਜਾਨ ਨਾਲ ਕੰਮ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਵੱਖ-ਵੱਖ ਵਿੰਗਾ ਦੀ ਭਰਤੀ ਪੂਰੀ ਕਰਨ ਲਈ ਹਲਕੇ ਦੀ ਜੱਥੇਬੰਦੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਲਦੀ ਹੀ ਸਾਰੇ ਵਿੰਗਾਂ ਦੀ ਭਰਤੀ ਪੂਰੀ ਕਰਕੇ ਲਿਸਟਾਂ ਦਫ਼ਤਰ ਸ਼੍ਰੋਮਣੀ ਅਕਾਲੀ ਦਲ ’ਚ ਜਮਾਂ ਕਰਵਾਈਆ ਜਾਣਗੀਆਂ। ਉਨਾਂ ਕਿਹਾ ਕਿ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟਾਇਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਹਰਜੋਤ ਸਿੰਘ ਮਾਂਗਟ ਨੂੰ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
;
;
;
;
;
;
;
;
;