ਸਰਹੱਦੀ ਪਿੰਡ ਡੱਗ ਤੂਤ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੋਗਾਵਾਂ/ਅੰਮ੍ਰਿਤਸਰ, 27 ਜੂਨ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਸਰਹੱਦੀ ਪਿੰਡ ਡੱਗ ਤੂਤ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਗੱਜਣ ਸਿੰਘ, ਬਲਾਕ ਪ੍ਰਧਾਨ ਦਿਲਬਾਗ ਮਸੀਹ ਵਲੋਂ ਹਰੀ ਝੰਡੀ ਦੇ ਕੇ ਜਥੇ ਨੂੰ ਰਵਾਨਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਯਾਤਰੀਆਂ ਲਈ ਏਸੀ ਬੱਸਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਰਹਿਣ, ਖਾਣ ਪੀਣ ਅਤੇ ਮੈਡੀਕਲ ਸਹੂਲਤਾਂ ਵੀ ਸਰਕਾਰ ਵਲੋਂ ਹਰ ਤਰ੍ਹਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਤੀਰਥ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਅਤੇ ਹੋਰਨਾਂ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ।
ਇਸ ਮੌਕੇ ਇਕੱਤਰ ਸੰਗਤਾਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਲਖਬੀਰ ਸਿੰਘ, ਗੁਰਮੀਤ ਸਿੰਘ, ਸਰਪੰਚ ਦਰਬਾਰਾ ਸਿੰਘ ਛੰਨ ਕਲਾਂ, ਅਜੀਤ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਮਸੀਹ, ਦਿਲਬਾਗ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਮੇਜਰ ਸਿੰਘ ਸੈਦਪੁਰ ਆਦਿ ਹਾਜ਼ਰ ਸਨ।
;
;
;
;
;
;
;
;