ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਘੁਮਾਣ ਬਿਜਲੀ ਘਰ ਦਾ ਘਿਰਾਓ ਕੀਤਾ ਗਿਆ
ਘੁਮਾਣ (ਗੁਰਦਾਸਪੁਰ), 27 ਜੂਨ (ਬੰਮਰਾਹ)- ਜ਼ਿਲਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਵਲੋਂ ਘੁਮਾਣ ਬਿਜਲੀ ਘਰ ਦਾ ਘਰਾਓ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਲਵਪ੍ਰੀਤ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਮੰਗਲ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ, ਰਘਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਕੇਵਲ ਤਿੰਨ ਚਾਰ ਘੰਟੇ ਆਉਣ ਕਾਰਨ ਝੋਨਾ ਸੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨ ਚਾਰ ਘੰਟੇ ਵੀ ਲਗਾਤਾਰ ਬਿਜਲੀ ਨਹੀਂ ਆ ਰਹੀ ਸਗੋਂ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ।
ਪਰ ਬਿਜਲੀ ਵਿਭਾਗ ਪਾਵਰ ਕੱਟਾਂ ਦਾ ਬਹਾਨਾ ਲਗਾ ਕੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ।
;
;
;
;
;
;
;
;