ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਮੰਗਿਆ ਵੋਟਾਂ
ਗੁਰੂਹਰਸਹਾਏ (ਫ਼ਿਰੋਜ਼ਪੁਰ), 27 ਜੂਨ (ਕਪਿਲ ਕੰਧਾਰੀ) – 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪੋਥੀਮਾਲਾ ਤੋਂ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਨੋਨੀ ਮਾਨ ਨੇ ਲੋਕਾਂ ਨਾਲ ਰਾਬਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਗਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ।
ਇਸ ਦੌਰਾਨ ਵਾਰਡ ਨੰਬਰ 5 ਤੋਂ ਸੀਮਾ ਰਾਣੀ ਪਤਨੀ ਬਲਵੀਰ ਚੰਦ ਡੋਗਰ, ਵਾਰਡ ਨੰਬਰ 6 ਤੋਂ ਰਵਿੰਦਰ ਕੁਮਾਰ ਰਵੀ, ਵਾਰਡ ਨੰਬਰ 7 ਤੋਂ ਕਰਮਜੀਤ ਕੌਰ ਪਤਨੀ ਸਤਨਾਮ ਸਿੰਘ ਅਤੇ ਵਾਰਡ ਨੰਬਰ 8 ਤੋਂ ਗੁਲਸ਼ਨ ਕੁਮਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ।
ਨੋਨੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਇਸ ਵਾਰ ਵੀ ਪਾਰਟੀ ਦੇ ਉਮੀਦਵਾਰ ਜਨਤਾ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।
;
;
;
;
;
;
;
;