ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ
ਚੋਗਾਵਾਂ/ਅੰਮ੍ਰਿਤਸਰ, 28 ਜੂਨ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਛਿੱਡਣ ਦੇ ਗੁਰਲਾਲ ਸਿੰਘ ਸਮੇਤ 15 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਸ਼ਾਮਿਲ ਹੋਣ ਵਾਲੇ ਗੁਰਲਾਲ ਸਿੰਘ ਲਾਲੀ, ਜਸਬੀਰ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਅਰਮਾਨ ਪ੍ਰੀਤ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਬਲਜੀਤ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲ ਵੱਧ ਰਿਹਾ ਹੈ। ਇਹ ਪਰਿਵਾਰ ਵੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਸੱਚੀ ਲੋਕ ਸੇਵਾ ਲਈ 'ਆਪ 'ਦੇ ਪੱਖ 'ਚ ਆਏ ਹਨ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਹਰਪਾਲ ਸਿੰਘ, ਨਿਹਾਲ ਸਿੰਘ, ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;