ਪਿੰਡ ਚੰਦਬਾਜਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ- ਮੁੱਖ ਮੰਤਰੀ ਮਾਨ
ਫ਼ਰੀਦਕੋਟ, 28 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਬਾਜਾ ਵਿਖੇ ਪਹੁੰਚੇ। ਜਿੱਥੇ ਲੋਕਾਂ ਦਾ ਭਰਵਾ ਇਕੱਠ ਅਤੇ ਪਿਆਰ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਪਹਿਲਾਂ ਖ਼ਰਚ ਹੋ ਚੁੱਕੇ 2 ਕਰੋੜ 36 ਲੱਖ ਰੁਪਏ ਤੋਂ ਇਲਾਵਾ ਅੱਜ 50 ਲੱਖ ਰੁਪਏ ਦਾ ਚੈੱਕ ਹੋਰ ਦਿੱਤਾ ਗਿਆ ਹੈ... ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅੱਜ ਨਵੇਂ ਜਿੰਮ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
;
;
;
;
;
;
;
;