JALANDHAR WEATHER

ਪਿੰਡ ਭੁੱਲਰ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ

ਚੋਗਾਵਾਂ/ ਅੰਮ੍ਰਿਤਸਰ, 28 ਜੂਨ (ਗੁਰਵਿੰਦਰ ਸਿੰਘ ਕਲਸੀ)- ਧੰਨ ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੀਆਂ ਸ੍ਰੀ ਸਾਹਿਬ ਧਾਰਨ ਕਰਨ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਧਰਮਸ਼ਾਲਾ ਬਾਹਰਲੀ ਛਾਉਣੀ ਦਲ ਬਾਬਾ ਬਿਧੀ ਚੰਦ ਸਾਹਿਬ ਪਿੰਡ ਭੁੱਲਰ ਵਿਖੇ ਸਾਲਾਨਾ ਜੋੜ ਮੇਲਾ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ 12ਵੇਂ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਤੇ ਸਮੂਹ ਇਲਾਕਾ ਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲ੍ਹੇ ਦੀਵਾਨ ਹਾਲ ’ਚ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜਥਾ, ਭਾਈ ਗੁਰਜੰਟ ਸਿੰਘ ਬੈਂਕਾ ਦਾ ਕਵੀਸ਼ਰੀ ਜਥਾ, ਭਾਈ ਸੁਖਦੇਵ ਸਿੰਘ ਕਥਾ ਵਾਚਕ ਦਲ ਬਾਬਾ ਬਿਧੀ ਚੰਦ ਨੇ ਜੁੜ ਬੈਠੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਜੋੜ ਮੇਲੇ 'ਚ ਜਥੇ: ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਜਥੇ: ਬਾਬਾ ਨਾਹਰ ਸਿੰਘ (ਸਾਧ ਜੀ), ਜਥੇ: ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਨਿਹਾਲ ਸਿੰਘ, ਸਤਨਾਮ ਸਿੰਘ ਕੀੜੀ ਅਫਗਾਨਾ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਹਾਜ਼ਰੀ ਭਰੀ। ਇਸ ਮੌਕੇ ਜਥੇ: ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਤੇ ਹੋਰਨਾਂ ਸੰਤਾਂ, ਮਹਾਪੁਰਸ਼ਾਂ ਤੇ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਭੁੱਲਰ ਸਮੇਤ ਆਸ-ਪਾਸ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ। ਸ਼ਾਮ ਨੂੰ ਕਬੱਡੀ ਮੁਕਾਬਲੇ ਹੋਏ, ਜਿਸ 'ਚ ਬਾਬਾ ਬਿਧੀ ਚੰਦ ਕਬੱਡੀ ਕਲੱਬ ਫਰੰਦੀਪੁਰ ਗੋਪੀ ਫਰੰਦੀਪੁਰ, ਸ਼ਹੀਦ ਭਾਈ ਲਖਮੀਰ ਸਿੰਘ ਕਬੱਡੀ ਕਲੱਬ ਕਲੱਬ ਘਰਿਆਲਾ ਤੇ ਹੋਰਨਾਂ ਟੀਮਾਂ ਦਰਮਿਆਨ ਫਸਵੇਂ ਮੁਕਾਬਲੇ ਹੋਏ। ਜੇਤੂ ਟੀਮਾਂ ਨੂੰ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ