JALANDHAR WEATHER

ਲੁਧਿਆਣਾ 'ਚ ਸ਼ਰੇਆਮ ਗੋਲੀਆਂ ਚਲਾ ਕੇ 23 ਸਾਲਾ ਨੌਜਵਾਨ ਨੂੰ ਕੀਤਾ ਅਗਵਾ

ਲੁਧਿਆਣ, 28 ਜੂਨ (ਪ੍ਰਦੀਪ ਭੰਡਾਰੀ)-ਲੁਧਿਆਣਾ ਦੇ ਸੈਕਟਰ-32 ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਆਪਸੀ ਰੰਜਿਸ਼ ਦੇ ਚਲਦਿਆਂ 10 ਤੋਂ 12 ਹਮਲਾਵਰਾਂ ਨੇ ਤਿੰਨ ਦੋਸਤਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਮੌਕੇ 'ਤੇ ਗੋਲੀਆਂ ਵੀ ਚਲਾਈਆਂ ਅਤੇ 23 ਸਾਲਾ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਹੀ ਇਨੋਵਾ ਕਾਰ ਵਿੱਚ ਅਗਵਾ ਕਰਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ਹਿਰ ਭਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ।
ਲੁਧਿਆਣਾ ਦੇ ਸੈਕਟਰ-32 ਵਿੱਚ ਵਾਪਰੀ ਇਸ ਸਨਸਨੀਖੇਜ਼ ਵਾਰਦਾਤ ਨੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਅਨੁਸਾਰ ਤਿੰਨ ਦੋਸਤ ਨਿਊਟਰੀ ਕੁਲਚਾ ਖਾਣ ਲਈ ਪਹੁੰਚੇ ਹੋਏ ਸਨ ਕਿ ਇਸੇ ਦੌਰਾਨ 10 ਤੋਂ 12 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸੇ ਦੌਰਾਨ ਹਮਲਾਵਰਾਂ ਦੋ ਰਾਊਂਡ ਹਵਾਈ ਫਾਇਰਿੰਗ ਵੀ ਕੀਤੀ ਗਈ। ਹਮਲੇ ਦੌਰਾਨ ਹਮਲਾਵਰਾਂ ਨੇ ਦੋ ਨੌਜਵਾਨਾਂ ਨਾਲ ਜੰਮਕੇ ਕੁੱਟਮਾਰ ਕੀਤੀ ਜਿਸ ਨਾਲ ਦੋ ਨੌਜਵਾਨ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ ਸ਼ੁਭਮ ਨਾਮ ਦਾ ਨੌਜਵਾਨ ਬੇਹੋਸ਼ ਹੋ ਗਿਆ। ਹਮਲਾਵਰ ਉਸ ਨੂੰ ਜ਼ਖਮੀ ਹਾਲਤ ਵਿੱਚ ਹੀ ਆਪਣੀ ਇਨੋਵਾ ਕਾਰ ਵਿੱਚ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਨੌਜਵਾਨਾਂ ਦਾ ਪਿੱਛਾ ਕਰਦੇ ਅਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਫੁਟੇਜ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਵੀ ਸਾਫ਼ ਸੁਣੀਆਂ ਜਾ ਸਕਦੀਆਂ ਹਨ। ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੂੰ ਘਟਨਾ ਸਥਾਨ ਤੋਂ ਦੋ ਖੋਲ ਵੀ ਬਰਾਮਦ ਹੋਏ ਹਨ। ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮਲਹੋਤਰਾ ਨੇ ਸ਼ੁਭਮ ਦੇ ਅਗਵਾ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਤੁਰੰਤ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਭਰੋਸੇਯੋਗ ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਸ਼ੁਭਮ ਦੇ ਘਰ ਦੇ ਬਾਹਰ ਵੀ ਫਾਇਰਿੰਗ ਹੋਈ ਸੀ। ਹੁਣ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਵੇਂ ਧਿਰਾਂ ਵਿਚਕਾਰ ਰੰਜਿਸ਼ ਦਾ ਅਸਲ ਕਾਰਨ ਕੀ ਸੀ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਤੱਕ ਜਲਦ ਤੋਂ ਜਲਦ ਪਹੁੰਚਿਆ ਜਾ ਸਕੇ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਪੁਲਿਸ ਕਦੋਂ ਤੱਕ ਅਗਵਾ ਕੀਤੇ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰਦੀ ਹੈ ਅਤੇ ਹਮਲਾਵਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ