JALANDHAR WEATHER

1 ਜੁਲਾਈ ਤੋਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ

ਚੰਡੀਗੜ੍ਹ, 30 ਜੂਨ (ਸੰਧੂ)- ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ ਨੂੰ ਸੂਬੇ ਅੰਦਰ ਸਾਰੇ ਸਰਕਾਰੀ, ਏਡਿਡ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਵੱਧਦੀ ਗਰਮੀ ਨੂੰ ਦੇਖ ਕੇ ਪਹਿਲਾਂ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਹੋਰ ਵਿਭਾਗਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ ਅਤੇ ਹੁਣ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਹੋਣ ਤੋਂ ਬਾਅਦ ਸਕੂਲਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਵਿਭਾਗ ਵਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ