ਅੱਜ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਲਈ ਹੈ ਵੱਡਾ ਦਿਨ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 1 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਲਈ ਇਕ ਵੱਡਾ ਦਿਨ ਹੈ। ਇਹ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਇਕ ਵੱਡਾ ਦਿਨ ਹੈ। ਹੁਣ ਤੱਕ ਸਾਰਿਆਂ ਨੇ ਪੰਜਾਬ ਨੂੰ ਲੁੱਟਿਆ ਹੈ। ਭਗਵੰਤ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਪੰਜਾਬ ਨੂੰ ਨਹੀਂ ਲੁੱਟਿਆ। ਉਨ੍ਹਾਂ ਨੇ ਸਾਰਾ ਸਰਕਾਰੀ ਪੈਸਾ ਲੋਕਾਂ ਵਿਚ ਵੰਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਉਹ ਅੱਜ ਮਾਵਾਂ ਅਤੇ ਭੈਣਾਂ ਨੂੰ ਗਾਲਾਂ ਕੱਢ ਰਹੇ ਹਨ, ਭਗਵੰਤ ਮਾਨ ਨੂੰ ਗਾਲਾਂ ਕੱਢ ਰਹੇ ਹਨ। ਪਰ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਬਦਲ ਗਿਆ ਹੈ। ਹੁਣ ਪੰਜਾਬ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ।
ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ।
;
;
;
;
;
;
;
;