JALANDHAR WEATHER

ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 1 ਜੁਲਾਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ' ਚ ਕਿਸਾਨ ਭਵਨ ਵਿਖੇ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਗੁਰਨਾਮ ਸਿੰਘ ਚੜੂਨੀ ( ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ) ਵਲੋਂ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਮੰਗ ਕੀਤੀ ਜਾ ਰਹੀ ਹੈ ਕਿ ਖੇਤੀਬਾੜੀ ਨੂੰ ਭਾਰਤ- ਅਮਰੀਕਾ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ। ਕਿਸਾਨ ਆਗੂਆਂ ਦਾ ਮੰਨਣਾ ਹੈ ਕਿ ਇਹ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਨੁਕਸਾਨ ਪਹੁੰਚਾਏਗਾ, ਰੁਜ਼ਗਾਰ ਘਟੇਗਾ ਅਤੇ ਆਮਦਨ ਦੀ ਸੁਰੱਖਿਆ ਕਮਜ਼ੋਰ ਹੋਵੇਗੀ। ਇਸ ਮੀਟਿੰਗ ਵਿਚ ਇਕੱਤਰ ਯੂਨੀਅਨਾਂ ਨੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਸ ਮੀਟਿੰਗ ਵਿਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟਲਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਸੁਖਜੀਤ ਸਿੰਘ ਹਰਦੋਝੰਡੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਸੁਰਜੀਤ ਸਿੰਘ ਫੂਲ ਕਨਵੀਨਰ ਬੀ ਕੇ.ਯੂ ਕ੍ਰਾਂਤੀਕਾਰੀ, ਗੁਰਿੰਦਰ ਸਿੰਘ ਭੰਗੂ ਪ੍ਰਧਾਨ ਸ਼ੇਰ-ਏ- ਪੰਜਾਬ ਕਿਸਾਨ ਯੂਨੀਅਨ, ਸੁਖਵਿੰਦਰ ਕੌਰ ਜਨਰਲ ਸਕੱਤਰ ਬੀਕੇਯੂ ਕ੍ਰਾਂਤੀਕਾਰੀ, ਲਖਵਿੰਦਰ ਸਿੰਘ ਔਲਖ ਬੀਕੇਯੂ ਸਿਰਸਾ, ਬਲਦੇਵ ਸਿੰਘ ਜੀਰਾ ਸੂਬਾ ਪ੍ਰਧਾਨ ਬੀਕੇਯੂ ਕ੍ਰਾਂਤੀਕਾਰੀ, ਮਨਜੀਤ ਸਿੰਘ ਰਾਏ ਸੂਬਾ ਪ੍ਰਧਾਨ ਬੀਕੇਯੂ ਦੋਆਬਾ, ਅਭਿਮੰਨੂ ਕੁਹਾੜ ਬੀਕੇਯੂ ਨੌਜਵਾਨ ਯੂਨੀਅਨ ਹਰਿਆਣਾ, ਸਤਿੰਦਰ ਸਿੰਘ ਜੀਤੂ ਜ਼ਿਲ੍ਹਾ ਪ੍ਰਧਾਨ ਬੀਕੇਯੂ ਚੜੂਨੀ ਤੋਂ ਇਲਾਵਾ ਅਮਰਜੀਤ ਸਿੰਘ ਮੋੜੀ ਪ੍ਰਧਾਨ ਬੀਕੇਯੂ ਸ਼ਹੀਦ ਭਗਤ ਸਿੰਘ, ਸੁਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ, ਅਮਰਿੰਦਰ ਸਿੰਘ ਹੈਪੀ ਸੂਬਾ ਪ੍ਰਧਾਨ ਪੰਜਾਬ ਬੀਕੇਯੂ ਚੜੂਨੀ, ਸੁਮਨ ਹੁੱਡਾ ਦੇ ਨਾਲ ਨਾਲ ਇੰਦਰਜੀਤ ਸਿੰਘ ਕੋਟਬੁੱਢਾ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਗੁਰਸੇਵਕ ਸਿੰਘ ਧਾਲੀਵਾਲ ਪ੍ਰਧਾਨ ਬੀਕੇਯੂ ਮਜ਼ੈਲ, ਦਿਲਬਾਗ ਸਿੰਘ ਹਰੀਗੜ੍ਹ ਜਿਲਾ ਪ੍ਰਧਾਨ ਬੀ.ਕੇ.ਯੂ ਏਕਤਾ ਆਜ਼ਾਦ ਆਦਿ ਇਸ ਮੀਟਿੰਗ ਦਾ ਹਿੱਸਾ ਬਣੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ