ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਹੋਈ ਮੁਲਤਵੀਂ
ਸੁਲਤਾਨਪੁਰ ਲੋਧੀ, 2 ਜੁਲਾਈ (ਹੈਪੀ, ਲਾਡੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਅੱਜ ਹੋਣ ਜਾ ਰਹੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਕਰ ਦਿੱਤੀ ਗਈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਆਪ ਦੇ ਹਲਕਾ ਇੰਚਾਰਜ ਦੇ ਇਸ਼ਾਰੇ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਚੋਣ ਮੁਲਤਵੀਂ ਕਰ ਦਿੱਤੀ ਗਈ ਹੈ। ਉਨ੍ਹਾਂ ਐਸ. ਡੀ. ਐਮ. ਸੁਲਤਾਨਪੁਰ ਲੋਧੀ ਦੇ ਬਿਮਾਰ ਹੋਣ ਨੂੰ ਚੋਣ ਮੁਲਤਵੀ ਕਰਨ ਦਾ ਇਕ ਬਹਾਨਾ ਦਸਿਆ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜਿੰਮੇਵਾਰ ਨਾ ਹੋ ਕੇ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਕੰਮ ਕਰਦੇ ਹਨ, ਉਨ੍ਹਾਂ ਨੂੰ ਹਾਈਕੋਰਟ ਦਾ ਰਾਹ ਵਿਖਾਇਆ ਜਾਵੇਗਾ।
ਉਨ੍ਹਾਂ ਇਸ ਮੌਕੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਵਲੋਂ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦੀ ਧਰਮਪਤਨੀ ਕੌਂਸਲਰ ਸੰਦੀਪ ਕੌਰ ਚੀਮਾ ਪ੍ਰਧਾਨ ਹੋਣਗੇ ਜਦਕਿ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਦੀ ਧਰਮ ਪਤਨੀ ਕੌਸਲਰ ਗੁਰਜੀਤ ਕੌਰ ਤੇ ਕੋਂਸਲਰ ਪਵਨ ਕਨੋਜੀਆ ਮੀਤ ਪ੍ਰਧਾਨ ਹੋਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰੀ ਅਧਿਕਾਰੀਆਂ ਨੂੰ ਆਪਣੇ ਵਰਕਰਾਂ ਦੇ ਤੌਰ ਤੇ ਵਰਤ ਰਹੀ ਹੈ। ਅੰਤ ਵਿਚ ਵਿਧਾਇਕ ਰਾਣਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਕੌਂਸਲਰਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀਆਂ ਜੋ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਅਤੇ ਉਨ੍ਹਾਂ ਦੇ ਕੌਂਸਲਰ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
;
;
;
;
;
;
;
;