JALANDHAR WEATHER

ਪਟਾਕੇ ਬਣਾਉਣ ਵਾਲੇ ਵਰਾਂਡੇ ਵਿਚ ਲੱਗੀ ਅਚਾਨਕ ਅੱਗ, ਇਲਾਕੇ ਵਿਚ ਫੈਲੀ ਦਹਿਸ਼ਤ

ਅਜਨਾਲਾ (ਅੰਮ੍ਰਿਤਸਰ), 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਪਿੰਡ ਮੋਹਣ ਭੰਡਾਰੀਆਂ ਵਿਖੇ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪਟਾਕੇ ਬਣਾਉਣ ਵਾਲੇ ਵਰਾਂਡੇ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵਰਾਂਡੇ ਅੰਦਰ ਰੱਖੇ ਪਟਾਕਿਆਂ ਵਿਚ ਜ਼ੋਰਦਾਰ ਧਮਾਕਾ ਹੋਇਆ, ਜਿਸਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਨ ਭੰਡਾਰੀਆਂ ਦੇ ਰਹਿਣ ਵਾਲੇ ਜਸਵੰਤ ਸਿੰਘ ਨਾਮ ਦੇ ਇਕ ਵਿਅਕਤੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਘਰ ਵਿਚ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਤੇ ਅੱਜ ਅਚਾਨਕ ਪਟਾਕੇ ਬਣਾਉਣ ਵਾਲੀ ਜਗ੍ਹਾ ਤੇ ਅੱਗ ਲੱਗ ਗਈ I

ਅੱਗ ਲੱਗਣ ਸਮੇਂ ਉਕਤ ਜਗ੍ਹਾ ਤੇ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ I ਹਾਲਾਂਕਿ ਅੱਗ ਕਾਰਨ ਵਰਾਂਡੇ ਦੀ ਚਾਰ ਗਾਡਰਾਂ ਵਾਲੀ ਛੱਤ ਢਹਿ ਢੇਰੀ ਹੋ ਗਈ ਹੈ I ਜਸਵੰਤ ਸਿੰਘ ਨੇ ਦੱਸਿਆ ਕਿ ਉਸਦਾ ਜਿਆਦਾ ਨੁਕਸਾਨ ਨਹੀਂ ਹੋਇਆ, ਜਦੋਂ ਉਸਨੂੰ ਪਟਾਕੇ ਬਣਾਉਣ ਲਈ ਪ੍ਰਸ਼ਾਸਨ ਕੋਲੋਂ ਮਨਜ਼ੂਰੀ ਜਾਂ ਲਾਇਸੈਂਸ ਲੈਣ ਸਬੰਧੀ ਪੁੱਛਿਆ ਗਿਆ ਤਾਂ ਉਸ ਵਲੋਂ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ I ਅੱਗ ਦੀ ਘਟਨਾ ਦੀ ਸੂਚਨਾ ਮਿਲਣ 'ਤੇ ਅਜਨਾਲਾ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ਤੇ ਪੁੱਜੀ, ਜਿਸ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਵਲੋਂ ਅੱਗ ਤੇ ਕਾਬੂ ਪਾ ਲਿਆ ਗਿਆ ਸੀI ਉੱਧਰ ਡੀ.ਐਸ.ਪੀ ਅਜਨਾਲਾ ਗੁਰਦੀਪ ਸਿੰਘ ਸੰਧੂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਵਿਅਕਤੀ ਵਲੋਂ ਆਪਣੇ ਘਰ ਦੇ ਨੇੜੇ ਵਰਾਂਡੇ ਵਿਚ ਪਟਾਕੇ ਬਣਾਉਣ ਲਈ ਕੋਈ ਲਾਇਸੈਂਸ ਲਿਆ ਗਿਆ ਸੀ ਕਿ ਨਹੀਂ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ