JALANDHAR WEATHER

ਤਹਿਸੀਲ ਦਫ਼ਤਰ ਸਮਾਣਾ ਵਿਚ ਵਿਜੀਲੈਂਸ ਦਾ ਛਾਪਾ, ਰੀਡਰ ਕਾਬੂ

ਸਮਾਣਾ (ਪਟਿਆਲਾ)-2 ਜੁਲਾਈ (ਸਾਹਿਬ ਸਿੰਘ)- ਅੱਜ ਦੁਪਹਿਰ ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਸਮਾਣਾ ਦੇ ਦਫ਼ਤਰ ਵਿਚ ਛਾਪਾ ਮਾਰ ਕੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਸੂਤਰਾਂ ਮੁਤਾਬਕ ਪਟਿਆਲਾ ਦੀ ਇਕ ਪਾਰਟੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਸੀ ਕਿ ਉਕਤ ਰੀਡਰ ਇਕ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਮਿਲਣ ਉਪਰੰਤ ਬਾਅਦ ਦੁਪਹਿਰ ਵਿਜੀਲੈਂਸ ਬਿਊਰੋ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਕਾਬੂ ਕਰਕੇ ਆਪਣੇ ਨਾਲ ਲੈ ਗਈ। ਬਿਊਰੋ ਨੇ ਇਸ ਸਬੰਧੀ ਕੋਈ ਵੇਰਵਾ ਨਹੀਂ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ