ਕਾਂਗਰਸ ਪਾਰਟੀ ਵਿਚ ਚਰਨਜੀਤ ਸਿੰਘ ਚੰਨੀ ਦੇ ਕੱਦ ਨੂੰ ਅਣਗੌਲਿਆ ਕਰਨਾ ਪਾਰਟੀ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ- ਜਸਵੀਰ
ਸੰਗਰੂਰ, 2 ਜੁਲਾਈ (ਧੀਰਜ ਪਸੋਰੀਆ)- ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਾਜਨੀਤਿਕ ਕੱਦ ਦੇ ਨਾਲ ਨਾਲ ਉਨ੍ਹਾਂ ਦੀ ਸੂਬੇ ਵਿਚ ਵਧੀ ਹੋਈ ਲੋਕ ਪ੍ਰਿਯਤਾ ਨੂੰ ਨਜ਼ਰ ਅੰਦਾਜ਼ ਕਰਨਾ ਕਾਂਗਰਸ ਦੀ ਦਲਿਤਾਂ ਪ੍ਰਤੀ ਮਾੜੀ ਸੋਚ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਦਲਿਤ ਭਾਈਚਾਰੇ ਦੇ ਆਗੂ ਅਤੇ ਪੰਚਾਇਤ ਯੂਨੀਅਨ ਦੇ ਸਾਬਕਾ ਜਿਲਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਅੱਜ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਵਿਚ ਐਨੀ ਜਿਆਦਾ ਲੋਕ ਪ੍ਰਿਯਤਾ ਵੱਧ ਗਈ ਹੈ ਕਿ ਕਾਂਗਰਸੀਆਂ ਦੇ ਨਾਲ ਨਾਲ ਹਰ ਵਿਰੋਧੀ ਪਾਰਟੀ ਦੀ ਜੁਬਾਨ ਤੇ ਚਰਨਜੀਤ ਸਿੰਘ ਚੰਨੀ ਦਾ ਨਾਮ ਆਉਂਦਾ ਹੈ ਪਰ ਕਾਂਗਰਸ ਪਾਰਟੀ ਵਲੋਂ ਨਾ ਤਾਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਐਲਾਨਿਆ ਅਤੇ ਨਾ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਕਾਂਗਰਸ ਦੀ ਦਲਿਤਾਂ ਪ੍ਰਤੀ ਮਾੜੀ ਸੋਚ ਨੂੰ ਪ੍ਰਗਟਾਉਂਦਾ ਹੈ।
ਦਲਿਤ ਭਾਈਚਾਰੇ ਦੇ ਆਗੂ ਨੇ ਕਿਹਾ ਕਿ ਪੰਜਾਬ ਦਾ ਦਲਿਤ ਭਾਈਚਾਰਾ ਹੁਣ ਜਾਗ ਪਿਆ ਹੈ ਇਹੀ ਕਾਰਨ ਹੈ ਕਿ ਸੂਬੇ ਵਿਚ ਕਾਂਗਰਸ ਦਾ ਪਤਨ ਸ਼ੁਰੂ ਹੋ ਗਿਆ ਹੈ।
;
;
;
;
;
;
;
;
;