JALANDHAR WEATHER

ਜ਼ੀਰਕਪੁਰ 'ਚ 88 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਜ਼ਬਤ

ਜ਼ੀਰਕਪੁਰ (ਮੁਹਾਲੀ), 2 ਜੁਲਾਈ (ਹੈਪੀ ਪੰਡਵਾਲਾ) - ਅੱਜ ਜ਼ੀਰਕਪੁਰ 'ਚ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਕੌਂਸਲ ਜ਼ੀਰਕਪੁਰ ਤੇ ਨਗਰ ਨਿਗਮ ਮੋਹਾਲੀ ਦੀ ਐਨਫੋਰਸਮੈਂਟ ਟੀਮ ਵਲੋਂ ਸਾਂਝੀ ਕਾਰਵਾਈ ਕੀਤੀ ਗਈ।
ਇਸ ਮੁਹਿੰਮ ਦੀ ਅਗਵਾਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ 'ਬੀ' ਆਕਾਸ਼ ਮਿਸ਼ਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉਪ ਮੰਡਲ ਅਫ਼ਸਰ ਅਤੁਲ ਸ਼ਰਮਾ ਤੇ ਨਗਰ ਕੌਂਸਲ ਜ਼ੀਰਕਪੁਰ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਨੇ ਨਗਰ ਨਿਗਮ ਮੋਹਾਲੀ ਦੀ ਐਨਫੋਰਸਮੈਂਟ ਟੀਮ ਦੇ ਸਹਿਯੋਗ ਨਾਲ ਕੀਤੀ।ਮੁਹਿੰਮ ਦੌਰਾਨ ਵਪਾਰਕ ਅਦਾਰਿਆਂ ਅਤੇ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ 'ਤੇ ਲੱਗੀ ਪਾਬੰਦੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਅਨੁਕੂਲ ਵਿਕਲਪਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਪਾਬੰਦੀ ਦੀ ਪਾਲਣਾ ਯਕੀਨੀ ਬਣਾਉਣ ਲਈ ਵੱਖ-ਵੱਖ ਥਾਵਾਂ 'ਤੇ ਜਾਂਚ ਵੀ ਕੀਤੀ ਗਈ।ਕਾਰਵਾਈ ਦੌਰਾਨ ਕਰੀਬ 88 ਕਿਲੋਗ੍ਰਾਮ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤਾ ਗਿਆ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਕਰੀਬ 61 ਹਜ਼ਾਰ ਰੁਪਏ ਵਾਤਾਵਰਣ ਮੁਆਵਜ਼ਾ ਵਸੂਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ