JALANDHAR WEATHER

ਪ੍ਰਧਾਨ ਮੰਤਰੀ ਮੋਦੀ 13 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ- ਰੇਲਵੇ ਸੂਤਰ

ਜਲੰਧਰ, 3 ਜੁਲਾਈ (ਦਵਿੰਦਰ)- ਪੰਜਾਬ ਦੇ ਕਈ ਰੇਲਵੇ ਸਟੇਸ਼ਨ ਵੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਤਿਆਰ ਕੀਤੇ ਜਾ ਰਹੇ ਹਨ। ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਵੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਢਾਹ ਕੇ ਨਵੀਨੀਕਰਣ ਕੀਤਾ ਗਿਆ ਹੈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਅਤੇ ਉੱਤਰੀ ਰੇਲਵੇ ਦੇ ਜਰਨਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਅੱਜ ਸਟੇਸ਼ਨ ਦਾ ਨਿਰੀਖਣ ਕਰਨ ਪਹੁੰਚੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ 13 ਜੁਲਾਈ ਨੂੰ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚਣਗੇ। ਹਾਲਾਂਕਿ ਜਰਨਲ ਮੈਨੇਜਰ ਪਾਂਡੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਆਉਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਕਿਹਾ ਕਿ ਜੋ ਵੀ ਆਦੇਸ਼ ਦਿੱਤਾ ਜਾਵੇਗਾ, ਉਹ ਪੂਰਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ