ਬੱਸ ਸਟੈਂਡ ਦੇ ਬਾਥਰੂਮ ਵਿਚੋਂ ਮਿਲੀ ਨੌਜਵਾਨ ਦੀ ਲਾਸ਼
ਕਪੂਰਥਲਾ, 3 ਜੁਲਾਈ (ਅਮਨਜੋਤ ਸਿੰਘ ਵਾਲੀਆ)- ਬੱਸ ਸਟੈਂਡ ਕਪੂਰਥਲਾ ਦੇ ਬਾਥਰੂਮ ਵਿਚ ਇਕ ਨੌਜਵਾਨ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸਨੂੰ ਬਾਅਦ ਵਿਚ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਬਾਥਰੂਮ ਵਿਚੋਂ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਨੌਜਵਾਨ ਦਾ ਪਤਾ ਲੱਗਣ 'ਤੇ ਸਥਾਨਕ ਲੋਕਾਂ ਨੇ 108 ਐਂਬੂਲੈਂਸ ਰਾਹੀਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ।
ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਂਚ ਤੋਂ ਬਾਅਦ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ। ਮਿ੍ਤਕ ਨੌਜਵਾਨ ਦੀ ਪਹਿਚਾਣ ਬਲਪ੍ਰੀਤ ਸਿੰਘ ਵਾਸੀ ਨੇੜੇ ਸ਼ਿਵ ਕਲੋਨੀ ਪਾਰਕ ਵਜੋਂ ਉਸਦੇ ਪਰਿਵਾਰਕ ਮੈਂਬਰਾਂ ਨੇ ਕੀਤੀ। ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;