JALANDHAR WEATHER

ਸਤਿਕਾਰ ਸੋਧ ਐਕਟ : ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਗੈਰ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ ਵਿਚ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ ਅੱਜ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜ ਦਿੱਤੇ ਗਏ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਲਈ ਇਤਰਾਜ਼ ਅਤੇ ਅਹਿਮ ਨੁਕਤਿਆਂ ਦਾ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲਾਂ ਉੱਤੇ ਅੱਜ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੱਤਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਰਜਿਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ