JALANDHAR WEATHER

ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ

ਅਟਾਰੀ ਸਰਹੱਦ (ਅੰਮ੍ਰਿਤਸਰ), 8 ਜੁਲਾਈ (ਰਾਜਿੰਦਰ ਸਿੰਘ ਰੂਬੀ) - ਲਾਹੌਰ ਤੋਂ ਸਿੱਖ ਸੰਗਤ ਲਈ ਇਕ ਇਤਿਹਾਸਕ ਅਤੇ ਖੁਸ਼ਖਬਰੀ ਭਰੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੂੰ ਸਿੱਖ ਸੰਗਤ ਲਈ ਮੁੜ ਖੋਲ੍ਹ ਦਿੱਤਾ ਹੈ।
ਸਾਲ 1947 ਦੀ ਵੰਡ ਤੋਂ ਬਾਅਦ ਪਹਿਲੀ ਵਾਰ ਇਸ ਇਤਿਹਾਸਕ ਗੁਰਦੁਆਰੇ ਵਿਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਅਰਦਾਸ ਅਤੇ ਧਾਰਮਿਕ ਸਮਾਗਮ ਕਰਵਾਏ ਗਏ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰੇ 'ਤੇ ਕਥਿਤ ਗੈਰ-ਕਾਨੂੰਨੀ ਕਬਜ਼ੇ ਹਟਾਉਣ ਤੋਂ ਬਾਅਦ ਇਸ ਦਾ ਪ੍ਰਬੰਧ ਸਿੱਖ ਭਾਈਚਾਰੇ ਨੂੰ ਸੌਂਪਿਆ ਗਿਆ।
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸਰਕਾਰ ਪੜਾਅਵਾਰ ਤਰੀਕੇ ਨਾਲ ਹੋਰ 50 ਇਤਿਹਾਸਕ ਗੁਰਦੁਆਰਿਆਂ ਦੀ ਬਹਾਲੀ ਕਰੇਗੀ। ਉਨ੍ਹਾਂ ਦੱਸਿਆ ਕਿ 17 ਇਤਿਹਾਸਕ ਗੁਰਦੁਆਰਿਆਂ 'ਤੇ ਬਹਾਲੀ ਦਾ ਕੰਮ ਪਹਿਲਾਂ ਹੀ ਜਾਰੀ ਹੈ।
ਇਸ ਫ਼ੈਸਲੇ ਨੂੰ ਦੁਨੀਆ ਭਰ ਦੀ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ