ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ
ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਬੀਤੀ ਦੇਰ ਰਾਤ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਇਕ ਕੇਂਦਰੀ ਜੇਲ੍ਹ ਵਿਚ ਲੜ੍ਹਾਈ ਝਗੜੇ ਦੇ ਕੇਸ ਵਿਚ ਬੰਦ ਹਵਾਲਾਤੀ, ਜਿਸ ਦਾ ਨਾਂਅ ਹਰਪ੍ਰੀਤ ਚਾਹਲ ਪੁੱਤਰ ਸਵਰਨ ਦਾਸ, ਨੂੰ ਬਿਮਾਰੀ ਹੋਣ ਕਾਰਨ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
;
;
;
;
;
;
;