JALANDHAR WEATHER

ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਜਥੇਬੰਦੀ ਦੇ ਪ੍ਰਧਾਨ ਅਮਨ ਸਿੱਖਣ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈਕੇ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ ਦੇਕੇ ਪੰਜਾਬ ਸਰਕਾਰ ਵਿਰੁੱਧ ਜ਼ੋਦਾਰ ਨਾਅਰੇਬਾਜੀ ਕੀਤੀ ਗਈ। ਇਸ ਸਮੇ ਦੁਲੀਆ ਰਾਮ,ਵਿਜੇ ਸ਼ੰਕਰ,ਸੂਰਜ ਕੁਮਾਰ,ਅਜੇ ਕੁਮਾਰ ਮੁੰਨਾ,ਸਰਦਾ ਰਾਮ ਅਤੇ ਵਿਜੇ ਡੋਨੀ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝਕੇ ਅਣਗੌਲਿਆਂ ਕਰ ਰਹੀ ਹੈ ਅਤੇ ਇਕ ਮਹੀਨਾ ਪਹਿਲਾਂ ਆਪਣੇ ਮੰਗਾਂ ਮੰਨਣ ਦੇ ਕੀਤੇ ਗਏ ਵਾਅਦੇ ਤੋਂ ਵੀ ਹੁਣ ਮੁਨਕਰ ਹੋ ਰਹੀ ਹੈ।ਜਿਸ ਨੂੰ ਲੈਕੇ ਸਫਾਈ ਕਾਮਿਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਪਣਾ ਕੰਮਕਾਜ ਠੱਪ ਕਰਕੇ ਹੜ੍ਹਤਾਲ 'ਤੇ ਬੈਠਣ ਲਈ ਮਜ਼ਬੂਰ ਹਨ।ਉਨ੍ਹਾਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੱਕੇ ਹੋਣ ਦੀ 10 ਸਾਲ ਦੀ ਸ਼ਰਤ ਖ਼ਤਮ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਕੀਤੀ। ਅੱਜ ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਆਏ ਕਾਂਗਰਸੀ ਆਗੂ ਰਜਿੰਦਰ ਦੀਪਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਸ਼ਹਿਰ ਵਿਚ ਚਿਕਨਗੁਨੀਆ ਅਤੇ ਮਲੇਰੀਆ ਆਦਿ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਲਦ ਮੰਨਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ