ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਲਾਇਆ ਸਿਵਲ ਹਸਪਤਾਲ ਦੇ ਬਾਹਰ ਧਰਨਾ
ਕਪੂਰਥਲਾ, 9 ਜੁਲਾਈ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ । ਧਰਨਾਕਾਰੀ ਨੇ ਉੱਚ ਅਧਿਕਾਰੀਆਂ ਤੋਂ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ ।ਐਸ.ਐਮ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅਸੀਂ ਡਾਕਟਰਾਂ ਦਾ ਬੋਰਡ ਬਣਾ ਕੇ ਜੱਜ ਸਾਹਿਬ ਦੀ ਮੌਜੂਦਗੀ ਵਿਚ ਵੀਡੀਓਗ੍ਰਾਫ਼ੀ ਕਰਵਾ ਕੇ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ । ਇਸ ਸੰਬੰਧੀ ਡੀ.ਐਸ.ਪੀ. ਸਬ ਡਵੀਜ਼ਨ ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੇ ਦਿਨੀਂ ਜੇਲ੍ਹ ਵਿਚ ਬੰਦ ਹਵਾਲਾਤੀ ਹਰਪ੍ਰੀਤ ਚਾਹਲ ਪੁੱਤਰ ਸਵਰਨ ਦਾਸ ਵਾਸੀ ਤਲਣ ਜ਼ਿਲ੍ਹਾ ਜਲੰਧਰ ਜੋ ਕਿ ਲੜਾਈ ਝਗੜੇ ਦੇ ਕੇਸ ਵਿਚ ਭਗੌੜਾ ਚੱਲ ਰਿਹਾ ਸੀ ਜਿਸਨੂੰ ਪਰਿਵਾਰਿਕ ਮੈਂਬਰਾਂ ਨੇ ਹੀ ਕੋਰਟ ਵਿਚ ਪੇਸ਼ ਕਰਵਾਇਆ ਸੀ ਅਤੇ ਉਸ ਦੀ ਬੀਤੇ ਦਿਨੀਂ ਜੇਲ੍ਹ ਵਿਚ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਮੌਤ ਦੀ ਕਾਰਵਾਈ 176 ਦੀ ਹੁੰਦੀ ਹੈ ਤੇ ਇਹ ਸਾਰੀ ਕਾਰਵਾਈ ਜੁਡੀਸ਼ੀਅਲ ਹੁੰਦੀ ਹੈ । ਜੱਜ ਸਾਹਿਬ ਦੀ ਮੌਜੂਦਗੀ ਵਿਚ ਹੀ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।
;
;
;
;
;
;
;
;