ਭਾਰਤ-ਪਾਕਿਸਤਾਨ ਵਪਾਰ ਚਲਾਉਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅਟਾਰੀ ਸਰਹੱਦ 'ਤੇ ਅਰਦਾਸ ਬੇਨਤੀ
ਅਟਾਰੀ (ਅੰਮ੍ਰਿਤਸਰ), 10 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦਾ ਵਪਾਰ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ, ਫਿਰ ਤੋਂ ਵਪਾਰ ਚਲਾਉਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅਟਾਰੀ ਸਰਹੱਦ 'ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਬੁਲਾਰੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਆਗੂ ਪ੍ਰਗਟ ਸਿੰਘ ਘਰਿੰਡਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਮੀਟਿੰਗ ਕਰਨ ਉਪਰੰਤ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਸਰਹੱਦ ਦੇ ਮੁੱਖ ਦੁਆਰ ਅੱਗੇ ਭਾਈ ਤਰਲੋਚਨ ਸਿੰਘ ਖ਼ਾਲਸਾ ਨੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਕਿਹਾ ਕਿ ਪਰਮਾਤਮਾ ਦੋਵਾਂ ਦੇਸ਼ਾਂ ਦਾ ਵਪਾਰ ਜਲਦੀ ਤੋਂ ਜਲਦੀ ਸ਼ੁਰੂ ਕਰੋ ਤਾਂ ਜੋ ਦੋਵਾਂ ਦੇਸ਼ਾਂ ਵਿਚ ਖੁਸ਼ਹਾਲੀ ਆਵੇ ਅਤੇ ਸਰਹੱਦੀ ਲੋਕਾਂ ਨੂੰ ਰੋਜੀ ਰੋਟੀ ਮਿਲੇ ਅਤੇ ਉਨ੍ਹਾਂ ਦੇ ਘਰਾਂ ਦਾ ਵਧੀਆ ਗੁਜ਼ਾਰਾ ਚੱਲ ਸਕੇ।
;
;
;
;
;
;
;
;