ਸਰਹੱਦੀ ਪਿੰਡ ਪੰਡੋਰੀ ਦੇ 20 ਪਰਿਵਾਰ ਕਾਂਗਰਸ ਨੂੰ ਛੱਡ ਕੇ ਆਪ 'ਚ ਹੋਏ ਸ਼ਾਮਿਲ
ਚੋਗਾਵਾਂ/ਅੰਮ੍ਰਿਤਸਰ, 11 ਜੁਲਾਈ ( ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪੰਡੋਰੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਤਕੜਾ ਝੜਕਾ ਲੱਗਾ, ਜਦੋਂ ਪਿੰਡ ਪੰਡੋਰੀ ਦੇ ਨਿਰਮਲ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਜਸਪਾਲ ਸਿੰਘ, ਅਰਸ਼ਪ੍ਰੀਤ ਸਿੰਘ ਸਮੇਤ 20 ਪਰਿਵਾਰ ਕਾਂਗਰਸ ਪਾਰਟੀ ਨੂੰ ਆਖਰੀ ਫਤਿਹ ਬੁਲਾ ਕੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਰੋਹ ਦੌਰਾਨ ਸ਼ਾਮਿਲ ਹੋਣ ਵਾਲੇ ਜੋਗਿੰਦਰ ਮਸੀਹ, ਫਤਿਹ ਸਿੰਘ, ਕੁਲਵੰਤ ਸਿੰਘ, ਟਹਿਲ ਸਿੰਘ, ਕਸ਼ਮੀਰ ਮਸੀਹ, ਕਿਸ਼ੋਰ ਮਸੀਹ, ਲਖਬੀਰ ਸਿੰਘ ਕਾਲੂ, ਗੋਲਡੀ, ਕਰਮਜੀਤ ਸਿੰਘ ਆਦਿ ਪਰਿਵਾਰਾਂ ਨੂੰ ਸੋਨੀਆ ਮਾਨ ਨੇ ਪਾਰਟੀ ਦੇ ਮਫਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਰੇਸ਼ੋ ਵੜੈਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਦਿਲਬਾਗ ਸਿੰਘ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਬੂਟਾ ਸਿੰਘ, ਕਰਮਜੀਤ ਸਿੰਘ, ਸਰਪੰਚ ਲੱਖਾ ਸਿੰਘ, ਸਰਪੰਚ ਗੁਰਚਰਨ ਸਿੰਘ ਮੋਹਲੇਕੇ, ਰੇਸ਼ਮ ਸਿੰਘ, ਲਾਲ ਸਿੰਘ, ਸਰਪੰਚ ਅਵਤਾਰ ਸਿੰਘ ਲਾਲੀ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;
;