JALANDHAR WEATHER

ਸਰਕਾਰ ਨੇ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 12 ਜੁਲਾਈ - ਸਰਕਾਰ ਨੇ ਸੰਸਦ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ 19 ਜੁਲਾਈ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿਚ ਸਰਕਾਰ ਵਲੋਂ ਆਪਣੇ ਵਿਧਾਨਕ ਏਜੰਡੇ ਦੀ ਰੂਪ-ਰੇਖਾ ਤਿਆਰ ਕੀਤੇ ਜਾਣ ਦੀ ਉਮੀਦ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਇਜਲਾਸ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਸਪੱਸ਼ਟ ਕਰਨ ਦੀ ਸੰਭਾਵਨਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਹਰੇਕ ਸੰਸਦ ਇਜਲਾਸ ਤੋਂ ਪਹਿਲਾਂ ਹੋਣ ਵਾਲੀ ਸਰਬ-ਪਾਰਟੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ।ਸਰਕਾਰ ਕੋਲ ਇਕ ਭਾਰੀ ਵਿਧਾਨਕ ਏਜੰਡਾ ਹੈ, ਅਤੇ ਇਜਲਾਸ ਦੌਰਾਨ ਕਈ ਮਹੱਤਵਪੂਰਨ ਬਿੱਲਾਂ 'ਤੇ ਵਿਚਾਰ ਕੀਤੇ ਜਾਣ ਦੀ ਉਮੀਦ ਹੈ।ਇਜਲਾਸ ਦੇ ਹੰਗਾਮੇ ਭਰੇ ਹੋਣ ਦੀ ਉਮੀਦ ਹੈ, ਕੁਝ ਵਿਰੋਧੀ ਪਾਰਟੀਆਂ ਨੇ ਹਾਲ ਹੀ ਦੇ ਹਫ਼ਤਿਆਂ ਵਿਚ ਫੁੱਟ ਅਤੇ "ਵੰਡ" ਦੇਖੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ