ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ ਕੇਵਲ ਸਿੰਘ ਢਿੱਲੋਂ
ਜਲੰਧਰ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਕੈਂਟ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੁੱਜੇ। ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਦੇ 75 ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਣਾ ਹੈ, ਜਿਸ ਵਿਚ 110 ਸਾਲ ਪੁਰਾਣਾ ਜਲੰਧਰ ਕੈਂਟ ਸਟੇਸ਼ਨ ਵੀ ਸ਼ਾਮਲ ਹੈ। 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ ਕੱਲ੍ਹ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਵੀ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ।
;
;
;
;
;
;
;
;