ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਕਾਰਨ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਮੁਲਤਵੀਂ
ਜ਼ੀਰਕਪੁਰ (ਮੋਹਾਲੀ), 16 ਜੁਲਾਈ- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਜ਼ੀਰਕਪੁਰ ਦੇ ਨਵੇਂ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਦਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਸਮਾਗਮ ਸੋਮਵਾਰ ਨੂੰ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੇਂ ਚੁਣੇ ਗਏ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਕਾਰਨ ਪ੍ਰੋਗਰਾਮ ਦੀ ਤਾਰੀਖ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਤਾਜਪੋਸ਼ੀ ਸਮਾਗਮ ਦੌਰਾਨ ਪਾਰਟੀ ਆਗੂਆਂ, ਕੌਂਸਲਰਾਂ ਅਤੇ ਸਮਰਥਕਾਂ ਦੀ ਹਾਜ਼ਰੀ ਵਿਚ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ ਜਾਵੇਗਾ।
;
;
;
;
;
;
;
;