JALANDHAR WEATHER

‘ਇੰਡੀਆ’ ਗੱਠਜੋੜ ਹੱਦਬੰਦੀ ’ਤੇ ਇਕਜੁੱਟ, ਇਕਪਾਸੜ ਫ਼ੈਸਲਾ ਸਵੀਕਾਰਯੋਗ ਨਹੀਂ-ਸੰਜੇ ਰਾਊਤ

 ਮੁੰਬਈ, 16 ਜੁਲਾਈ (ਇੰਟ.)-20 ਜੁਲਾਈ ਤੋਂ 13 ਅਗਸਤ ਤੱਕ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ’ਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਮੌਨਸੂਨ ਇਜਲਾਸ ਵਿਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀਆਂ ਅਟਕਲਾਂ ਵਿਚਕਾਰ ਸੰਸਦੀ ਸੀਟਾਂ ਦੀ ਗਿਣਤੀ ਵਧਾਉਣ ਦੇ ਕਿਸੇ ਵੀ ਪ੍ਰਸਤਾਵ ’ਤੇ ਵਿਆਪਕ ਰਾਜਨੀਤਿਕ ਚਰਚਾ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਇੰਡੀਆ’ ਗਠਜੋੜ ਇਸ ਮੁੱਦੇ ’ਤੇ ਇਕਜੁੱਟ ਹੈ ਅਤੇ ਸਰਕਾਰ ਦੇ ਕਿਸੇ ਵੀ ਇਕਪਾਸੜ ਕਦਮ ਦਾ ਸਖ਼ਤ ਵਿਰੋਧ ਕਰੇਗਾ, ਜਿਸ ਵਿਚ ਸਾਰੀਆਂ ਗੱਠਜੋੜ ਪਾਰਟੀਆਂ ਸਾਂਝਾ ਫ਼ੈਸਲਾ ਲੈਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ