ਸੋਨੀਆ ਮਾਨ ਨਿਰੰਕਾਰੀ ਭਵਨ ਚੋਗਾਵਾਂ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚੇ
ਚੋਗਾਵਾਂ/ ਅੰਮ੍ਰਿਤਸਰ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਅੱਜ ਕਸਬਾ ਚੋਗਾਵਾਂ ਦੇ ਸੰਤ ਨਿਰੰਕਾਰੀ ਸਤਸੰਗ ਭਵਨ ਚੋਗਾਵਾਂ ਵਿਖੇ ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਨਤਮਸਤਕ ਹੋ ਕੇ ਸਤਿਕਾਰਯੋਗ ਹਸਤੀਆਂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਸਰਪੰਚ ਹਰਵਿੰਦਰ ਸਿੰਘ ਕੋਹਾਲਾ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸੰਗਠਨ ਇੰਚਾਰਜ ਰਾਜਬੀਰ ਸਿੰਘ, ਵਾਈਸ ਚੇਅਰਮੈਨ ਰਾਮ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਨਵ ਬੋਪਾਰਾਏ, ਚੇਅਰਮੈਨ ਰਵਿੰਦਰ ਰਵੀ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਜਗਦੀਸ਼ ਰਾਜ ਗਿਆਨ ਪ੍ਰਚਾਰਕ, ਸੁਰਿੰਦਰ ਚੌਹਾਨ ਤੇ ਮੁਖੀ ਜਗਦੀਪ ਸਿੰਘ ਵਲੋਂ ਮੈਡਮ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ। ਸੋਨੀਆ ਮਾਨ ਨੇ ਕਿਹਾ ਕਿ ਸੰਤ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਾਨੂੰ ਪਿਆਰ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਲਈ ਮਿਲ ਜੁਲ ਕੇ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।
;
;
;
;
;
;
;
;