JALANDHAR WEATHER

ਸਿਖਲਾਈ ਦੌਰਾਨ ਕਰੰਟ ਲੱਗਣ ਕਾਰਨ ਫੋਜ਼ੀ ਜਵਾਨ ਦੀ ਮੌਤ

ਮਮਦੋਟ/ਫਿਰੋਜ਼ਪੁਰ, 20 ਜੁਲਾਈ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਮਮਦੋਟ ਇਲਾਕੇ ਦੇ ਸਰਹੱਦੀ ਪਿੰਡ ਨਾਲ ਸਬੰਧਤ ਇਕ ਫੋਜ਼ੀ ਜਵਾਨ ਦੀ ਸਿਖਲਾਈ ਦੋਰਾਨ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੋਜਵਾਨ ਫੋਜ਼ੀ ਹਰਮੇਸ਼ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਓ ਕੇ ਹਿਠਾੜ ਪੱਛਮੀ ਬੰਗਾਲ ਦੇ ਪਾਨਾਗੜ੍ਹ ਵਿਖੇ ਸਿਖਲਾਈ ਸੈਂਟਰ ਵਿਚ ਸਿਖਲਾਈ ਲੈ ਰਿਹਾ ਸੀ ਜਿਥੇ ਬਿਜਲੀ ਦਾ ਕਰੰਟ ਲੱਗਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ।

ਪਿੰਡ ਵਾਸੀਆਂ ਅਨੁਸਾਰ ਫੋਜ਼ੀ ਜਵਾਨ ਦੇ ਪਰਿਵਾਰਿਕ ਮੈਂਬਰਾਂ ਵਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਿਸ਼ੇਸ਼ ਜਹਾਜ਼ ਰਾਹੀਂ ਮ੍ਰਿਤਕ ਦੇਹ ਨੂੰ ਦਿੱਲੀ ਲਿਆਂਦਾ ਜਾਵੇਗਾ ਜਿਥੋਂ ਫੌਜ ਦੀ ਵਿਸ਼ੇਸ਼ ਗੱਡੀ ਦੁਆਰਾ ਉਨ੍ਹਾਂ ਦੇ ਜੱਦੀ ਪਿੰਡ ਰਾਓ ਕੇ ਹਿਠਾੜ ਵਿਖੇ ਕੱਲ੍ਹ ਤੱਕ ਪੁੱਜਣ ਦੀ ਉਮੀਦ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ