JALANDHAR WEATHER

ਸਰਹੱਦੀ ਪਿੰਡਾਂ ਵਿਚ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਕਾਸੋ ਆਪ੍ਰੇਸ਼ਨ

ਅਟਾਰੀ ਸਰਹੱਦ (ਅੰਮ੍ਰਿਤਸਰ), 21 ਜੁਲਾਈ, (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਪਾਕਿਸਤਾਨ ਦੇਸ਼ ਦੀ ਸਰਹੱਦ ਦੇ ਸਾਹਮਣੇ ਵੱਸਦੇ ਭਾਰਤੀ ਪੰਜਾਬ ਦੇ ਅੰਮ੍ਰਿਤਸਰ ਜਿਸ ਨਾਲ ਸੰਬੰਧਿਤ ਪਿੰਡਾਂ ਵਿਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਅੱਜ ਸਵੇਰੇ ਤੜਕੇ 5 ਵਜੇ ਕੀਤੇ ਗਏ ਕਾਸੋ ਆਪਰੇਸ਼ਨ ਤਹਿਤ ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸ.ਐਸ.ਪੀ. ਕਵਲਜੀਤ ਸਿੰਘ ਤੇ ਡੀ.ਐਸ.ਪੀ. ਗੁਰਿੰਦਰ ਸਿੰਘ ਨਾਗਰਾ, ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ, ਇੰਸਪੈਕਟਰ ਅਮਨਜੀਤ, ਐਸ.ਐਚ. .ਓ ਥਾਣਾ ਘਰਿੰਡਾ ਦੀ ਅਗਵਾਈ ਵਿਚ ਸੈਂਕੜੇ ਪੁਲਿਸ ਕਰਮੀਆਂ ਵਲੋਂ ਇਹ ਕਾਸੋ ਆਪ੍ਰੇਸ਼ਨ ਸਫ਼ਲਤਾ ਪੂਰਵਕ ਢੰਗ ਨਾਲ ਕੀਤਾ ਗਿਆ I

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਬਿਲਕੁਲ ਪਾਕਿਸਤਾਨ ਨਾਲ ਲੱਗਦੇ ਭਾਰਤੀ ਸਰਹੱਦੀ ਪਿੰਡ ਰੋੜਾਵਾਲਾ, ਰੋੜਾ ਵਾਲਾ ਖੁਰਦ ਅਤੇ ਅਟਾਰੀ ਵਿਖੇ ਅੱਜ ਤੜਕੇ ਕਾਸੋ ਆਪ੍ਰੇਸ਼ਨ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਾ ਸੌਦਾਗਰਾਂ ਨੂੰ ਠੱਲ੍ਹ ਪਾਈ, ਉੱਥੇ ਹੀ ਨਸ਼ਾ ਵੇਚਣ ਵਾਲੇ ਸਰਗਰਮ ਤਸਕਰਾਂ ਨੂੰ ਵੀ ਕਾਬੂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ