JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਨੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ ਵਧਾਈ

ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਂਡੀ ਬਰਨਹਮ ਨੂੰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਯੂਨਾਈਟਿਡ ਕਿੰਗਡਮ ਸਾਂਝੇ ਲੋਕਤੰਤਰੀ ਮੁੱਲਾਂ ਨਾਲ ਬੱਝੇ ਹੋਏ ਹਨ ਅਤੇ ਦੋਵਾਂ ਦੇਸ਼ਾਂ ਵਿਚ ਕਈ ਖੇਤਰਾਂ ਵਿਚ ਮਜ਼ਬੂਤ ​​ਸਹਿਯੋਗ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿਚ ਵਪਾਰ, ਨਿਵੇਸ਼, ਤਕਨਾਲੋਜੀ, ਰੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸੰਬੰਧਾਂ ਵਿਚ ਵਿਆਪਕ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਸੀ.ਈ.ਟੀ.ਏ. ਦੇ ਲਾਗੂ ਹੋਣ ਨਾਲ, ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਦੁਵੱਲੀ ਭਾਈਵਾਲੀ ਹੋਰ ਮਜ਼ਬੂਤ ​​ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਯੂ.ਕੇ. ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ਸਾਂਝੇ ਵਿਜ਼ਨ 2035 ਨੂੰ ਅੱਗੇ ਵਧਾਉਣ ਲਈ ਐਂਡੀ ਬਰਨਹਮ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਨ।

ਦੱਸ ਦੇਈਏ ਕਿ ਲੇਬਰ ਪਾਰਟੀ ਦੇ ਨਵੇਂ ਨੇਤਾ ਐਂਡੀ ਬਰਨਹਮ ਨੇ ਸੋਮਵਾਰ ਨੂੰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ