ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਵਲੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ
ਐਸ.ਏ.ਐਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਛੇ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਨੂੰ ਲੈ ਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਨੇ ਕਿਹਾ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਮਿਲਣ ਵਾਲੀ ਗਰਾਂਟ ਪੰਜਾਬ ਸਰਕਾਰ ਵਲੋਂ ਜਾਰੀ ਨਾ ਕਰਨ ਕਰਕੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨੇ ਤੋਂ ਤਨਖਾਹ ਨਹੀਂ ਮਿਲ ਸਕੀ, ਜਿਸ ਕਾਰਨ ਉਹ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਜ ਮਜਬੂਰ ਹੋ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਰੋਸ ਰੈਲੀ ਕਰਨ ਲਈ ਮੁਹਾਲੀ ਵਿਚ ਪਹੁੰਚੇ ਹਨ।ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
;
;
;
;
;
;
;
;