JALANDHAR WEATHER

ਸੁਨਾਮ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 21 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਦਿੱਲੀ ਅਤੇ ਚੰਡੀਗੜ੍ਹ ਵਿਚ ਪ੍ਰਦਰਸ਼ਨਕਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ।

ਕਿਸਾਨ ਆਗੂਆਂ ਨੇ ਕਿਹਾ ਕਿ ਹੱਕ ਮੰਗਦੇ ਨੌਜਵਾਨਾਂ ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਸ ਫੈਲ ਗਿਆ ਹੈ। ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਹੰਕਾਰ ਵਿਚ ਆ ਕੇ ਦੇਸ਼ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੌਜਵਾਨਾਂ ਤੇ ਹੀ ਤਸ਼ੱਦਦ ਕਰ ਰਹੀ ਹੈ।

ਜਿਸ ਦਾ ਖਮਿਆਜਾ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਬਲਜੀਤ ਸਿੰਘ ਮਾਡਲ ਟਾਉਨ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਸਮੂਹ ਪਿੰਡ ਇਕਾਈਆਂ ਦੇ ਆਹੁਦੇਦਾਰ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ