ਦਿੱਲੀ ਵਿਖੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਜਨਤਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
ਕਪੂਰਥਲਾ, 23 ਜੁਲਾਈ (ਅਮਰਜੀਤ ਸਿੰਘ ਸਡਾਨਾ)- ਦਿੱਲੀ ਦੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਅੰਨੇ ਤਸ਼ੱਦਦ ਦੇ ਰੋਸ ਵਜੋਂ ਇਲਾਕੇ ਦੀਆਂ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਸ਼ਹਿਰ ਅੰਦਰ ਵਿਦਿਆਰਥੀਆਂ ਦੇ ਹੱਕ ਵਿਚ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਵਿਚ ਵਿਦਿਆਰਥੀਆਂ ਨਾਲ ਜੋ ਧੱਕਾ ਕੀਤਾ ਗਿਆ ਹੈ ਉਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਸੀਂ ਇਸ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ।
;
;
;
;
;
;
;
;