ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ
ਵੈਭਵ ਬਣੇ ਟੀ-20 ’ਚ ਅਰਧ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼
ਹਰਾਰੇ, 23 ਜੁਲਾਈ (ਏਜੰਸੀ)- ਇਥੇ ਹਰਾਰੇ ਸਪੋਰਟਸ ਕਲੱਬ ’ਚ ਖੇਡੇ ਗਏ ਪਹਿਲੇ ਟੀ-20 ਮੁਕਾਬਲੇ ’ਚ ਭਾਰਤ ਨੇ ਜਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਤੇ ਇਸ ਦੇ ਨਾਲ ਹੀ ਲੜੀ ’ਚ 1-0 ਦੀ ਬੜਤ ਹਾਸਿਲ ਕਰ ਲਈ ਹੈ। ਵੈਭਵ ਸੂਰਿਆਵੰਸ਼ੀ ਨੇ 15 ਸਾਲ 118 ਦਿਨ ਦੀ ਉਮਰ ’ਚ ਅਰਧ ਸੈਂਕੜਾ ਜੜ ਕੇ ਇਤਿਹਾਸ ਰਚ ਦਿੱਤਾ। ਉਹ ਟੀ-20 ਇੰਟਰਨੈਸ਼ਨਲ ’ਚ ਅਰਧ ਸੈਂਕੜਾ ਲਗਾਉਣ ਵਾਲੇ ਦੁਨੀਆ ਦੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਜਿਬ੍ਰਾਲਟਰ ਦੇ ਲੁਈ ਬਰੂਸ ਦਾ ਰਿਕਾਰਡ ਤੋੜਿਆ। ਬਰੂਸ ਨੇ 16 ਸਾਲ 56 ਦਿਨ ਦੀ ਉਮਰ ’ਚ ਇਹ ਉਪਲੱਬਧੀ ਹਾਸਿਲ ਕੀਤੀ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਜਿੰਬਾਬਵੇ ਨੇ 20 ਓਵਰਾਂ ’ਚ 7 ਵਿਕਟਾਂ ’ਤੇ 125 ਦੌੜਾਂ ਬਣਾਈਆਂ। ਟੀਮ ਵਲੋਂ ਵੈਸਲੇ ਨੇ ਅਜੇਤੂ 39 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਰਿਆਨ ਬੂਰੀ 26 ਦੌੜਾਂ ਬਣਾ ਕੇ ਆਊਟ ਹੋ ਗਏ। ਬੇਨ ਕੁਰੇਨ ਨੇ 10 ਦੌੜਾਂ ਬਣਾਈਆਂ, ਜਦੋਂ ਕਿ ਮਾਰੂਮਨੀ ਨੇ 27 ਦੌੜਾਂ ਦੀ ਅਜੇਤੂ ਪਾਰੀ ਖੇਡੀ। ਭਾਰਤੀ ਟੀਮ ਨੇ 126 ਦੌੜਾਂ ਦੇ ਮਿਲੇ ਟੀਚੇ ਨੂੰ 13.2 ਓਵਰਾਂ ’ਚ 3 ਵਿਕਟਾਂ ’ਤੇ ਹਾਸਿਲ ਕਰ ਲਿਆ। ਟੀਮ ਵਲੋਂ ਵੈਭਵ ਸੂਰਿਆਵੰਸ਼ੀ ਨੇ ਸਭ ਤੋਂ ਵੱਧ 50 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਇਸ਼ਾਨ ਕਿਸ਼ਨ ਨੇ 35 ਦੌੜਾਂ ਬਣਾਈਆਂ। ਸ਼੍ਰੇਅਸ ਅਇਅਰ ਨੇ ਅਜੇਤੂ 28 ਦੌੜਾਂ ਬਣਾਈਆਂ।
;
;
;
;
;
;
;
;