ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਜੈਂਤੀਪੁਰ (ਅੰਮ੍ਰਿਤਸਰ), 26 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਗੂ ਟੇਕ ਸਿੰਘ ਝੰਡੇ, ਗੁਰਭੇਜ ਸਿੰਘ ਝੰਡੇ ਅਤੇ ਲਖਵਿੰਦਰ ਸਿੰਘ ਵਰ੍ਹਿਆਮ ਨੰਗਲ ਦੀ ਅਗਵਾਈ ਹੇਠ ਟੋਲ ਪਲਾਜ਼ਾ ਕੱਥੂਨੰਗਲ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਗਿਆ।
ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਮਨਰੇਗਾ ਕਾਮਿਆਂ ਨਾਲ ਕੀਤੇ ਜਾ ਰਹੇ ਕਥਿਤ ਧੱਕਿਆਂ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਜਥੇਬੰਦੀ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਵਿਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਹੈ।
;
;
;
;
;
;
;
;
;