ਪਹਿਲੀ ਵਾਰ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ- ਮੁੱਖ ਮੰਤਰੀ ਮਾਨ
ਜ਼ੀਰਕਪੁਰ (ਮੋਹਾਲੀ), 26 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਟ ਯੋਗਤਾ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ੀਰਕਪੁਰ ਪਹੁੰਚੇ। ਉਨ੍ਹਾਂ ਨਾਲ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਕੁਲਵੰਤ ਸਿੰਘ ਵੀ ਮੌਜ਼ੂਦ ਹਨ। ਇਸ ਦੌਰਾਨ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮੌਕਾ ਤੇ ਮਿਆਰੀ ਸਿੱਖਿਆ ਮਿਲੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ...
ਇਸ ਸਾਲ ਪਹਿਲੀ ਵਾਰ ਸਾਡੇ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ ਅਤੇ ਦੇਸ਼ ਭਰ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲਾ 'ਆਰਿਅਨ ਗੁਪਤਾ' ਵੀ ਪੰਜਾਬ ਦੀ ਧਰਤੀ ਦਾ ਪੁੱਤ ਹੈ...
ਇਹ ਸ਼ਾਨਦਾਰ ਪ੍ਰਾਪਤੀ ਸਾਡੇ ਬੱਚਿਆਂ ਦੀ ਲਗਨ, ਮਾਪਿਆਂ ਦੇ ਸਾਥ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ... ਸਾਡੀ ਸਰਕਾਰ ਦਾ ਵਚਨ ਹੈ ਕਿ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਸਿੱਖਿਆ ਵਿਚ ਇਹ ਬਦਲਾਅ ਹੀ 'ਰੰਗਲੇ ਪੰਜਾਬ' ਦੀ ਅਸਲ ਨੀਂਹ ਹੈ।
;
;
;
;
;
;
;
;