ਨੌਜਵਾਨ ਨੇ ਕੀਤੀ ਖੁਦਕਸ਼ੀ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 26 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਚੀਮਾ ਵਿਖੇ ਇਕ ਨੌਜਵਾਨ ਵਲੋਂ ਦਰਖੱਤ ਨਾਲ ਲਟਕ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ (27) ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੀਮਾ ਜੋ ਕਿ ਪਿਕਅਪ ਗੱਡੀ ਜਰੀਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।
ਜਿਸ ਨੇ ਅਨਾਜ ਮੰਡੀ ਚੀਮਾ ਵਿਖੇ ਮਾਰਕਿਟ ਕਮੇਟੀ ਦਫਤਰ ਦੇ ਅੱਗੇ ਆਪਣੀ ਪਿਕਅਪ ਗੱਡੀ ਖੜ੍ਹੀ ਕਰਨ ਉਪਰੰਤ ਪਿਛਲੇ ਪਾਸੇ ਇਕ ਸੁੰਨਸਾਨ ਜਗ੍ਹਾ ਤੇ ਜਾ ਕੇ ਆਪਣੇ ਗਲ ਵਿਚ ਰੱਸੀ ਪਾਕੇ ਇਕ ਦਰਖੱਤ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਭਾਵੇਂ ਮ੍ਰਿਤਕ ਦੀ ਪਤਨੀ ਰੋਹਨੀ ਦੇ ਬਿਆਨਾਂ ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਪਰ ਪੁਲਿਸ ਵਲੋਂ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;