ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਕਾਬੂ
ਚੋਗਾਵਾਂ/ਅੰਮ੍ਰਿਤਸਰ, 27 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀਜੀਪੀ ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਅਤੇ ਡੀ.ਐਸ.ਪੀ. ਕਪਿਲ ਕੌਸ਼ਲ ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੇ 10 ਕਿਲੋ 206 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਦੇ ਐਸ.ਐਚ.ਓ. ਅਜੇਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਵਣੀਏਕੇ ਮੌਜੂਦ ਸੀ। ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਹਾਂਵੀਰ ਅਤੇ ਆਕਾਸ਼ਦੀਪ ਸਿੰਘ ਜੋ ਇਕੱਠੇ ਰਲ ਕੇ ਹੈਰੋਇਨ ਵੇਚਣ ਦਾ ਵੱਡੇ ਪੱਧਰ 'ਤੇ ਧੰਦਾ ਕਰਦੇ ਹਨ। ਅੱਜ ਵੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਲੈ ਕੇ ਪਿੰਡ ਵਿਚ ਘੁੰਮ ਰਹੇ ਹਨ। ਪੁਲਿਸ ਪਾਰਟੀ ਨੇ ਬਹਿੜਵਾਲ ਵਿਖੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਤੇ ਆ ਰਹੇ ਮਹਾਂਵੀਰ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕਾਬੂ ਕੀਤਾ।ਫੜੇ ਕਥਿਤ ਦੋਸ਼ੀ ਮਹਾਵੀਰ ਸਿੰਘ ਉਰਫ ਮੋਹਿਤ ਪੁੱਤਰ ਬਲਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ 21 ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।
;
;
;
;
;
;
;