ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ-ਡਰਾਈਵਰ ਗੰਭੀਰ ਜ਼ਖਮੀ
ਜਲੰਧਰ, 27 ਜੁਲਾਈ (ਦਵਿੰਦਰ) - ਗੁਰਾਇਆ ਨੇੜੇ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗ ਗਿਆ, ਜਦਕਿ ਦੂਜਾ ਟਰੱਕ ਪੁੱਲ ਉੱਪਰ ਹੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿਚ ਟਰੱਕ ਚਾਲਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਐਮਡੀਟੀ (ਐਮਡੀਟੀ) ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਐਸਐਸਐਫ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ।ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚਣ 'ਤੇ ਪਤਾ ਲੱਗਿਆ ਕਿ ਲੋਕਾਂ ਨੇ ਜ਼ਖਮੀ ਡਰਾਈਵਰ ਨੂੰ ਟਰੱਕ ਵਿਚੋਂ ਬਾਹਰ ਕੱਢ ਲਿਆ ਸੀ। ਟੀਮ ਵਲੋਂ ਜ਼ਖ਼ਮੀ ਨੂੰ ਤੁਰੰਤ ਫਸਟ ਏਡ ਦਿੱਤੀ ਗਈ ਅਤੇ ਸਰਕਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਫਿਲੌਰ ਦਾਖ਼ਲ ਕਰਵਾਇਆ ਗਿਆ।
ਇਸ ਘਟਨਾ ਸੰਬੰਧੀ ਥਾਣਾ ਗੁਰਾਇਆ ਦੇ ਐਮਐਚਸੀ (ਐਮਐਚਸੀ) ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਨੈਸ਼ਨਲ ਹਾਈਵੇ ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਹਾਈਡਰਾ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾ ਕੇ ਰਸਤਾ ਸਾਫ਼ ਕਰਵਾਇਆ ਗਿਆ, ਜਿਸ ਤੋਂ ਬਾਅਦ ਆਵਾਜਾਈ ਮੁੜ ਸੁਚਾਰੂ ਢੰਗ ਨਾਲ ਚੱਲਣ ਲੱਗ ਪਈ।
;
;
;
;
;
;
;
;