ਰਾਸ਼ਨ ਕਾਰਡ ਅਪਲਾਈ ਸਾਈਟ ਬੰਦ, ਕਾਮਨ ਸਰਵਿਸ ਸੈਂਟਰਾ ਤੋਂ ਨਿਰਾਸ਼ ਪਰਤ ਰਹੇ ਲੋਕ
ਸਨੌਰ (ਪਟਿਆਲਾ), 27 ਜੁਲਾਈ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ਰਾਸ਼ਨ ਕਾਰਡਾਂ ਵਿਚ ਪਰਿਵਾਰਿਕ ਮੈਂਬਰਾਂ ਦੇ ਨਾਮ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਪਰ ਪਿਛਲੇ ਦੋ ਦਿਨਾਂ ਤੋਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ ਸਵੀਕਾਰ ਕਰਨ ਵਾਲੀ ਆਨਲਾਈਨ ਸਾਈਟ ਨਾ ਚੱਲਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਪੁਰਾਣੇ ਕਾਰਡਾਂ ਵਿਚ ਨਾਮ ਸ਼ਾਮਿਲ ਕਰਵਾਉਣ ਲਈ ਪਹੁੰਚ ਰਹੇ ਹਨ। ਪਰ ਸਾਈਟ ਬੰਦ ਹੋਣ ਕਰਕੇ ਉਨ੍ਹਾਂ ਦੇ ਕੰਮ ਨਹੀਂ ਹੋ ਰਹੇ, ਜਿਸ ਕਾਰਨ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪੈ ਰਿਹਾ ਹੈ। ਕਈ ਲੋਕਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਐਲਾਨ ਤਾਂ ਕਰ ਦਿੱਤੇ ਗਏ ਹਨ, ਪਰ ਤਕਨੀਕੀ ਪ੍ਰਬੰਧ ਠੀਕ ਨਾ ਹੋਣ ਕਰਕੇ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਸੇਵਾ ਕੇਂਦਰ ਸੰਚਾਲਕਾਂ ਦਾ ਕਹਿਣਾ ਹੈ ਕਿ ਪੋਰਟਲ ਨਾ ਚੱਲਣ ਕਾਰਨ ਉਹ ਵੀ ਲੋਕਾਂ ਨੂੰ ਕੋਈ ਸੰਤੋਸ਼ਜਨਕ ਜਵਾਬ ਨਹੀਂ ਦੇ ਸਕਦੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਕਨੀਕੀ ਖਾਮੀਆਂ ਨੂੰ ਜਲਦ ਦੂਰ ਕਰਕੇ ਪੋਰਟਲ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਰਾਸ਼ਨ ਕਾਰਡ ਸੰਬੰਧੀ ਸੇਵਾਵਾਂ ਮਿਲ ਸਕਣ।
;
;
;
;
;
;
;
;