JALANDHAR WEATHER

ਮੋਤੀ ਨਗਰ ਜਬਰ ਜਨਾਹ ਮਾਮਲੇ 'ਚ ਮੁੱਖ ਮੁਲਜ਼ਮ ਕਾਬੂ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਮੋਤੀ ਨਗਰ ਥਾਣਾ ਖੇਤਰ ਅਧੀਨ ਸ਼ੇਰਪੁਰ ਕਲਾਂ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਵਿਚ 16 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਅਗਵਾ ਅਤੇ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਨਾਮਜ਼ਦ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਜਾਣਕਾਰੀ ਅਨੁਸਾਰ ਜਦੋਂ ਲੁਧਿਆਣਾ ਪੁਲਿਸ ਦੀ ਟੀਮ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰਨ ਪਹੁੰਚੀ ਤਾਂ ਮੌਕੇ 'ਤੇ ਹੰਗਾਮਾ ਖੜ੍ਹਾ ਹੋ ਗਿਆ। ਮੁਲਜ਼ਮ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ। ਮੌਕਾ ਅਫ਼ਸਰ ਦੇ ਦੱਸਿਆ ਕਿ ਰੇਡ ਕਰਨ ਗਈ ਪੁਲਿਸ ਪਾਰਟੀ ਦੇ ਇਕ ਮੁਲਾਜਮ ਦੇ ਔਰਤ ਨੇ ਚਪੇੜ ਮਾਰੀ ਹੈ ਹਾਲਾਂਕਿ ਹੰਗਾਮੇ ਦੇ ਬਾਵਜੂਦ ਪੁਲਿਸ ਨੇ ਸੂਝਬੂਝ ਨਾਲ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ।
ਪੁਲਿਸ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਰਿਮਾਂਡ ਦੌਰਾਨ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਫਰਾਰ ਦੱਸੇ ਜਾ ਰਹੇ ਹੋਰ ਦੋ ਮੁਲਜ਼ਮਾਂ ਸੌਰਵ ਅਤੇ ਨਰੇਸ਼ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 21 ਜੁਲਾਈ 2026 ਨੂੰ ਪੀੜਤਾ ਦੀ ਮਾਤਾ ਦੀ ਸ਼ਿਕਾਇਤ 'ਤੇ ਮੋਤੀ ਨਗਰ ਥਾਣੇ ਵਿਚ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਗੁਆਂਢ ਵਿਚ ਰਹਿਣ ਵਾਲੇ ਮਨੀਸ਼ ਅਤੇ ਉਸਦੇ ਦੋ ਸਾਥੀਆਂ ਸੌਰਵ ਅਤੇ ਨਰੇਸ਼ ਨੇ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਉਸ ਨੂੰ ਨਸ਼ੀਲਾ ਪਦਾਰਥ ਪਿਲਾਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ